ਕੈਨੇਡਾ ‘ਚ ਰਹਿ ਰਹੇ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ 2021 ਦੇ ਅੰਤ ਤੱਕ 4 ਫੀਸਦੀ ਘਟੀ

by vikramsehajpal

ਓਟਾਵਾ (ਦੇਵ ਇੰਦਰਜੀਤ)- ਕੋਵਿਡ-19 ਕਾਰਨ ਅਰਥਚਾਰੇ ਤੇ ਜਿੰਦਗੀ ਉਤੇ ਪੈਣ ਵਾਲੇ ਨਕਾਰਾਤਮਕ ਅਸਰ ਸਦਕਾ ਪਿੱਛੇ ਜਿਹੇ ਕੈਨੇਡਾ ਪਹੁੰਚੇ ਕੁੱਝ ਇਮੀਗ੍ਰੈਂਟਸ ਨੂੰ ਕੈਨੇਡਾ ਛੱਡਣ ਤੇ ਆਪਣੇ ਮੂਲ ਦੇਸ਼ਾਂ ਨੂੰ ਪਰਤਣ ਲਈ ਮਜਬੂਰ ਕਰ ਦਿੱਤਾ।

ਸਟੈਟੇਸਟਿਕਸ ਕੈਨੇਡਾ ਵੱਲੋਂ ਕਰਵਾਏ ਗਏ ਲੇਬਰ ਫੋਰਸ ਸਰਵੇਅ ਦੇ ਵਿਸ਼ਲੇਸ਼ਣ ਅਨੁਸਾਰ 5 ਸਾਲ ਦੇ ਅਰਸੇ ਤੋਂ ਘੱਟ ਸਮੇਂ ਤੋਂ ਕੈਨੇਡਾ ਰਹਿ ਰਹੇ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ 2020 ਦੇ ਅੰਤ ਤੱਕ 4 ਫੀਸਦੀ ਘਟ ਕੇ 10,19,000 ਰਹਿ ਗਈ। ਇਹ ਅਜਿਹਾ ਸਰਵੇਖਣ ਹੈ ਜਿਹੜਾ 15 ਤੋਂ 65 ਸਾਲ ਦੇ ਵਰਕਰਜ਼ ਦੀ ਗਿਣਤੀ ਉਨ੍ਹਾਂ ਦੇ ਇਮੀਗ੍ਰੇਸ਼ਨ ਸਟੇਟਸ ਤੋਂ ਮਾਪਦਾ ਹੈ। ਪਿਛਲੇ 10 ਸਾਲਾਂ ਦੇ ਮੁਕਾਬਲੇ ਇਸ ਗਿਣਤੀ ਵਿੱਚ ਔਸਤਨ 3 ਫੀਸਦੀ ਦਾ ਵਾਧਾ ਹੋਇਆ ਹੈ। ਡਾਟਾ ਅਨੁਸਾਰ ਪਿਛਲੇ 5 ਤੋਂ 10 ਸਾਲਾਂ ਦਰਮਿਆਨ ਕੈਨੇਡਾ ਵਿੱਚ ਪਰਮਾਨੈਂਟ ਰੈਜ਼ੀਡੈਂਟਸ ਦੀ ਗਿਣਤੀ ਵੀ ਘੱਟ ਕੇ 2019 ਵਿੱਚ 11,70,000 ਤੋਂ 2020 ਵਿੱਚ 11,46,000 ਰਹਿ ਗਈ ਹੈ।