by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ਾ ਨੌਜਵਾਨਾਂ ਦੀ ਜਵਾਨੀ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਜਿਸ ਕਾਰਨ ਰੋਜ਼ਾਨਾ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਪਿੰਡ ਬੂਹ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਰਾਜ ਸਿੰਘ ਦੇ ਪਿਤਾ ਨੇ ਦੱਸਿਆ ਕਿ ਮੇਰਾ ਮੁੰਡਾ ਕਾਫੀ ਸਮੇ ਤੋਂ ਬੁਰੀ ਸੰਗਤ ਵਿੱਚ ਪਾ ਗਿਆ ਤੇ ਅੱਜ ਉਸ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ 2 ਭੈਣਾਂ ਦਾ ਇਕਲੌਤਾ ਭਰਾ ਸੀ। ਜਿਸ ਦਾ ਹਾਲੇ ਵਿਆਹ ਨਹੀ ਹੋਇਆ ਸੀ ।ਨਿਸ਼ਾਨ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਵੱਡੀ ਗਿਣਤੀ 'ਚ ਨਸ਼ਾ ਤਸਕਰਾਂ ਵਲੋਂ ਨਸ਼ਾ ਵੇਚਿਆ ਜਾਂਦਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀ ਨੂੰ ਕਈ ਵਾਰ ਸ਼ਿਕਾਇਤ ਵੀ ਦਰਜ਼ ਕਰਵਾਈ ਗਈ ਸੀ।ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।