by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 4 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਹਾਦਸਾ ਠਾਕਰ ਆਬਾਦੀ ਫਾਟਕ ਕੋਲ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਦੇ ਰੂਪ ਵਿੱਚ ਹੋਈ ਹੈ, ਜੋ ਕਿ ਅਕਾਊਂਟ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਜਦੋ ਵਿਸ਼ਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਘਰ ਜਾ ਰਿਹਾ ਸੀ। ਇਸ ਦੌਰਾਨ ਜਦੋ ਉਹ ਫਾਟਕ ਦੇ ਕੋਲ ਪਹੁੰਚਿਆ ਤਾਂ ਉਸ ਦੀ ਬਾਈਕ ਦਾ ਸੰਤੁਲਣ ਵਿਗੜ ਗਿਆ ਤੇ ਸੜਕ 'ਤੇ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਲਈ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ ।