ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰੀ ਬਰਸਾਤ ਨੇ ਤਬਾਹੀ ਮਚਾਈ ਹੋਈ ਹੈ। ਦੱਸਿਆ ਜਾ ਰਿਹਾ ਸੂਬੇ ਦੇ ਕਈ ਇਲਾਕਿਆਂ 'ਚ ਜ਼ਮੀਨ ਖਿਸਕਣ ਤੇ ਬੱਦਲ ਫਟਣ ਕਾਰਨ 60 ਤੋਂ ਵੱਧ ਲੋਕਾਂ ਦੀਆਂ ਮੌਤਾਂ ਹੋ ਚੁੱਕਿਆ ਹਨ । ਅਜੇ ਤੱਕ ਵੀ ਕਈ ਥਾਵਾਂ 'ਤੇ ਹਾਲਾਤ ਖ਼ਰਾਬ ਹਨ, ਕਈ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ।ਇਸ ਤੋਂ ਇਲਾਵਾ ਸ਼ਿਵ ਮੰਦਰ 'ਚ ਜ਼ਮੀਨ ਖਿਸਕਣ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਇਹ ਗਿਣਤੀ ਹੋਰ ਵੱਧ ਸਕਦੀ ਹੈ, ਉੱਥੇ ਹੀ ਸ਼ਿਮਲਾ ਦੇ ਸਮਰ ਹਿੱਲ ਇਲਾਕੇ 'ਚ ਵੀ ਫਿਰ ਜ਼ਮੀਨ ਖਿਸਕਣ ਦੀ ਜਾਣਕਾਰੀ ਮਿਲੀ ਹੈ ।
ਸੂਚਨਾ ਮਿਲਦੇ ਹੀ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ । ਜਾਣਕਾਰੀ ਅਨੁਸਾਰ ਹਿਮਾਚਲ ਦੇ ਕੁਝ ਹਿੱਸਿਆਂ 'ਚ ਹਾਲੇ ਵੀ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਇਮਾਰਤਾਂ ਨੂੰ ਕਾਫੀ ਨੁਕਸਾਨ ਪਹੁੰਚਿਆ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ 'ਚ 157 ਫੀਸਦੀ ਵਾਧੇ ਕਾਰਨ ਸੂਬੇ ਭਰ 'ਚ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਸਰਕਾਰ ਵਲੋਂ ਹਰ ਤਰ੍ਹਾਂ ਦੀ ਮਦਦ ਲੋਕਾਂ ਦੀ ਕੀਤੀ ਜਾ ਰਹੀ ਹੈ ।