ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਕਾਸੂ ਬੇਗੁ ਵਿੱਚ ਤੇਜ਼ ਰਫਤਾਰ ਟਰੈਕਟਰ -ਟਰਾਲੀ ਚਲਾ ਰਹੇ ਡਰਾਈਵਰ ਵਲੋਂ ਡਿਊਟੀ ਤੋਂ ਆ ਰਹੀ ਮਹਿਲਾ ਪ੍ਰੋਫੈਸਰ ਨਵਨੀਤ ਕੌਰ ਨੂੰ ਕੁਚਲ ਦਿੱਤਾ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ਼ ਕਰ ਲਿਆ, ਜਦਕਿ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਪੁਲਿਸ ਅਧਿਕਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਨੇ ਬਿਆਨਾਂ 'ਚ ਕਿਹਾ ਕਿ ਉਸ ਦੀ ਭੈਣ ਨਵਨੀਤ ਕੌਰ ਗੁਰੂ ਨਾਨਕ ਕਾਲਜ ਵਿੱਚ ਬਤੋਰ ਪ੍ਰੋਫੈਸਰ ਨੌਕਰੀ ਕਰਦੀ ਸੀ । ਬੀਤੀ ਦਿਨੀਂ ਜਦੋ ਉਹ ਆਪਣੀ ਐਕਟਿਵਾ 'ਤੇ ਡਿਊਟੀ ਕਰਕੇ ਵਾਪਸ ਘਰ ਆ ਰਹੀ ਸੀ ਤੇ ਪਿੰਡ ਕਾਸੂ ਬੇਗੁ ਕੋਲ ਤੇਜ਼ ਰਫ਼ਤਾਰ ਟਰੈਕਟਰ -ਟਰਾਲੀ ਨੇ ਉਸ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
by jaskamal