by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਬਟਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ DMU ਹੇਠਾਂ ਆਉਣ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਅਧਿਕਾਰੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ 10 ਵਜੇ ਦੇ ਕਰੀਬ ਇੱਕ ਨੌਜਵਾਨ ਰੇਲਵੇ ਟਰੈਕ ਕਰਾਸ ਕਰਦੇ ਸਮੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ DMU ਦੀ ਲਪੇਟ 'ਚ ਆ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀ ਨੇ ਕਿਹਾ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਸਥਿਤੀ ਦਾ ਜਾਇਜ਼ਾ ਲਿਆ। ਮ੍ਰਿਤਕ ਦੀ ਤਲਾਸ਼ੀ ਲੈਣ 'ਤੇ ਉਸ ਦੀ ਜੇਬ 'ਚੋ ਆਧਾਰ ਕਾਰਡ 'ਤੇ ਉਸ ਦੀ ਪਛਾਣ ਮੁਕੇਸ਼ ਵਾਸੀ ਪ੍ਰੇਮ ਨਗਰ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।