ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ 'ਤੇ ਕੇਲੇ ਵੇਚਣ ਵਾਲੇ ਵਿਅਕਤੀ ਨਾਲ ਪੁਲਿਸ ਅਧਿਕਾਰੀ ਨੇ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੁਣ ਗੁੱਸੇ 'ਚ ਆਏ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਪੁਲਿਸ ਥਾਣੇ ਦਾ ਘਿਰਾਓ ਕੀਤਾ ਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਬੀਤੀ ਰਾਤ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਵਾਲੀ ਪੁਲਿਸ ਮੁਲਾਜ਼ਮ ਦੀ ਗ੍ਰਿਫ਼ਤਾਰ ਦੀ ਮੰਗ ਕੀਤੀ ਗਈ ਪਰ ਅਧਿਕਾਰੀਆਂ ਨੇ ਕਿਹਾ ਇਹ ਜਾਂਚ ਦਾ ਵਿਸ਼ਾ ਹੈ।
ਮ੍ਰਿਤਕ ਦੇ ਪੁੱਤ ਨੇ ਦੋਸ਼ ਲਗਾਏ ਕਿ ਉਸ ਦੇ ਪਿਤਾ ਨੇ ਹਾਈਵੇ 'ਤੇ ਕੇਲਿਆਂ ਦੀ ਰੇਹੜੀ ਲਗਾਈ ਸੀ ਤਾਂ ਰਾਮਗੋਪਾਲ ਨਾਮ ਦੇ ਪੁਲਿਸ ਅਧਿਕਾਰੀ ਉਸ ਦੇ ਪਿਤਾ ਨੂੰ ਫੜ ਕੇ ਥਾਣੇ ਲੈ ਗਿਆ। ਪੁਲਿਸ ਮੁਲਾਜ਼ਮ ਦੇ ਉਸ ਦੇ ਪਿਤਾ ਨੂੰ ਕਾਫੀ ਸਮੇ ਤੱਕ ਉੱਥੇ ਰੱਖਿਆ, ਜਦੋ ਉਸ ਦਾ ਪਿਤਾ ਥਾਣੇ ਤੋਂ ਬਾਹਰ ਆਇਆ ਤਾਂ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਸੀ। ਪੁਲਿਸ ਨੇ ਉਸ ਦੇ ਪਿਤਾ ਨਾਲ ਕੁੱਟਮਾਰ ਕੀਤੀ । ਮ੍ਰਿਤਕ ਦੇ ਪੁੱਤ ਨੇ ਦੋਸ਼ ਲਗਾਏ ਕਿ ਜਦੋ ਉਹ ਆਪਣੇ ਪਿਤਾ ਨੂੰ ਹਸਪਤਾਲ ਲੈ ਕੇ ਗਿਆ ਤਾਂ ਪੁਲਿਸ ਅਧਿਕਾਰੀਆਂ ਨੇ ਉਸ ਦੇ ਭਰਾ ਨਾਲ ਕੁੱਟਮਾਰ ਕੀਤੀ ।