ਪੁਲਿਸ ਨੇ ਨਿਹੰਗ ਸਿੰਘ ਦੇ ਕਾਤਲ ਮਾਮਲੇ ਦੀ ਸੁਲਝਾਈ ਗੁੱਥੀ

by jaskamal

ਪੱਤਰ ਪ੍ਰੇਰਕ : ਬੀਤੇ ਦਿਨ ਗਿੱਦੜਬਾਹਾ ਵਿਚ ਹੋਏ ਨਿਹੰਗ ਸਿੰਘ ਦੇ ਕਤਲ ਦਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 12 ਘੰਟਿਆਂ ਵਿੱਚ ਸੁਲਝਾ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ। ਮੁਲਜ਼ਮਾਂ ਨੇ ਲੋਹੇ ਦੀ ਰਾਡ ਨਾਲ ਉਸ ਦਾ ਕਤਲ ਕਰ ਦਿੱਤਾ ਸੀ।

ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਜੋ ਹੁਸਨਰ ਦਾ ਰਹਿਣ ਵਾਲਾ ਸੀ ਤੇ ਉਸ ਨੇ ਪਿਛਲੇ ਕੁਝ ਦਿਨਾਂ ਤੋਂ ਗਿੱਦੜਬਾਹਾ ਦੇ ਮਲੋਟ ਰੋਡ ’ਤੇ ਝੌਂਪੜੀ ਬਣਾ ਕੇ ਲੰਗਰ ਲਗਾਇਆ ਹੋਇਆ ਸੀ ਅਤੇ ਆਉਣ ਜਾਣ ਵਾਲੇ ਲੋਕਾਂ ਨੂੰ ਲੰਗਰ ਛਕਾਉਂਦਾ ਸੀ, ਜਿਸ ਦਾ ਕਿ ਕਿਸੇ ਵਲੋਂ ਕਤਲ ਕਰ ਦਿੱਤਾ ਗਿਆ ਸੀ। ਉਧਰ ਥਾਣਾ ਗਿੱਦੜਬਾਹਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਇਸ ਸਬੰਧੀ ਐੱਸਐੱਸਪੀ ਭਾਗੀਰਥ ਮੀਨਾ ਨੇ ਦੱਸਿਆ ਕਿ 2 ਅਤੇ 3 ਜਨਵਰੀ ਦੀ ਦਰਮਿਆਨੀ ਰਾਤ ਨੂੰ ਕਿਸੇ ਅਣਪਛਾਤਿਆਂ ਵਲੋਂ ਪਿੰਡ ਹੁਸਨਰ ਦੇ ਰਹਿਣ ਵਾਲੇ ਜਸਵੀਰ ਸਿੰਘ ਦਾ ਕਤਲ ਕੀਤਾ ਗਿਆ ਸੀ, ਜਿਸ 'ਚ ਪੁਲਿਸ ਨੇ ਮ੍ਰਿਤਕ ਜਸਵੀਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।