by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਨੇ ਇਕ ਚੱਲ ਰਹੇ ਵਿਆਹ ਦੌਰਾਨ ਮੰਡਪ 'ਚੋ ਦੁਹਲਨ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਲਾੜੀ ਦਾ ਇਹ ਗਿਰੋਹ ਹੈ। ਜੋ ਕਿ ਲੁੱਟ ਦੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਜਿਸ ਨੂੰ ਕਾਬੂ ਕਰ ਕੇ ਪੁਲਿਸ ਨੇ ਸਭ ਤੋਂ ਵੱਡੀ ਸਫ਼ਲਤਾ ਹਾਂਸਿਲ ਕੀਤੀ ਹੈ। ਇਸ ਨਾਲ ਹੋਰ ਨੌਜਵਾਨ ਲੁੱਟ ਦਾ ਸ਼ਿਕਾਰ ਹੋਣ ਤੋਂ ਬੱਚ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਦੁਲਹਨ ਦੇ ਜਾਅਲੀ ਰਿਸ਼ਤੇਦਾਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਲਾੜੀ ਵਿਆਹ ਦੇ ਨਾਂਅ ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਗਿਰੋਹ ਦੇ ਕੁਝ ਮੈਬਰ ਫਰਾਰ ਦੱਸੇ ਜਾ ਰਹੇ ਹਨ।