by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਿਵਲ ਹਸਪਤਾਲ 'ਚ ਪੁਲਿਸ ਮੁਲਾਜ਼ਮਾਂ ਵਲੋਂ 2 ਦੋਸ਼ੀਆਂ ਨੂੰ ਮੈਡੀਕਲ ਕਰਵਾਉਣ ਲਈ ਲਿਆਂਦਾ ਸੀ ਪਰ ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੇ ਦੋਸ਼ੀਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਦੋਸ਼ੀਆਂ ਦੇ ਮੁਲਾਜ਼ਮਾਂ ਨੇ ਪਹਿਲਾਂ ਥੱਪੜ ਮਾਰਿਆ ਤੇ ਫਿਰ ਮੁੱਕੇ ਮਾਰੇ , ਉੱਥੇ ਖੜ੍ਹੇ ਇੱਕ ਵਿਅਕਤੀ ਨੇ ਸਾਰੀ ਘਟਨਾ ਆਪਣੇ ਮੋਬਾਈਲ ਫੋਨ 'ਚ ਕੈਦ ਕਰ ਲਈ। ਜੋ ਹੁਣ ਕਾਫੀ ਵਾਇਰਲ ਹੋ ਰਹੀ ਹੈ। ਪੁਲਿਸ ਅਧਿਕਾਰੀਆਂ ਕੋਲੋਂ ਜਦੋ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਦੋਸ਼ੀਆਂ ਨੂੰ ਮੈਡੀਕਲ ਕਰਵਾਉਣ ਲਈ ਲਿਆਏ ਸਨ ਪਰ ਉਨ੍ਹਾਂ ਨਾਲ ਕੁੱਟਮਾਰ ਨਹੀਂ ਕੀਤੀ ਗਈ ,ਹਾਲਾਂਕਿ ਵੀਡੀਓ 'ਚ ਸਾਰੀ ਘਟਨਾ ਕੈਦ ਹੋਈ ਹੈ ।