by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਉਤੇ ਵਿਰੋਧ ਦੇ ਐਲਾਨ ਬਾਰੇ ਆਖਿਆ ਹੈ ਕਿ ਇਸ ਦੀ ਕੋਈ ਤੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਪੱਖੀ ਹਨ। ਉਨ੍ਹਾਂ ਨੇ ਕਿਸਾਨਾਂ ਨੇ ਹੱਕ ਵਿਚ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਭਾਜਪਾ ਦੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਦੇ ਕਰਜ਼ ਮੁਆਫੀ ਸਣੇ ਵੱਡੇ ਐਲਾਨ ਕੀਤੇ ਹਨ।ਇਸ ਲਈ ਭਾਜਪਾ ਤਾਂ ਕਿਸਾਨਾਂ ਦੀ ਹਮਾਇਤੀ ਪਾਰਟੀ ਹੈ। ਪ੍ਰਧਾਨ ਮੰਤਰੀ ਨੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਰਹਿੰਦੀਆਂ ਮੰਗਾਂ ਬਾਰੇ ਕਾਨੂੰਨੀ ਪ੍ਰਕ੍ਰਿਆ ਮੁਤਾਬਕ ਚੱਲ ਰਹੀ ਹੈ।
ਉਨ੍ਹਾਂ ਕਿਹਾ ਪਹਿਲਾਂ ਵੀ ਪ੍ਰਧਾਨ ਮੰਤਰੀ ਦੀ ਫੇਰੀ ਦਾ ਵਿਰੋਧ ਕਰਕੇ ਪੰਜਾਬ ਲਈ ਕਰੋੜਾਂ ਰੁਪਏ ਦੇ ਐਲਾਨ ਰੋਕ ਦਿੱਤੇ ਗਏ ਸਨ। ਹੁਣ ਵੀ ਵਿਰੋਧ ਪੰਜਾਬ ਦੇ ਵਿਕਾਸ ਨੂੰ ਰੋਕਣ ਦੇ ਤੁਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਵਾਅਦੇ ਦੀ ਪੱਕੀ ਹੈ ਤੇ ਕਿਸੇ ਵੀ ਵਾਅਦੇ ਤੋਂ ਪਿੱਛੇ ਨਹੀਂ ਹਟਦੀ।