ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ ਜੇਲ੍ਹਾਂ 'ਚ ਸਖ਼ਤੀ ਹੋਣ ਦੇ ਬਾਵਜੂਦ ਵੀ ਕੈਦੀਆਂ ਵਲੋਂ ਕੋਈ ਨਾ ਕੋਈ ਕਾਰਨਾਮਾ ਕੀਤਾ ਜਾਂਦਾ ਹੈ, ਉੱਥੇ ਹੀ ਹੁਣ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ 2 ਕੈਦੀਆਂ ਅਜੇ ਜੀਤਰਾਮ ਤੇ ਲਖਨ ਨੇ ਪੁਰਾਣੀ ਬੈਠਕ ਨੰਬਰ 7 'ਚੋ ਵੀਡੀਓ ਤੇ ਫੋਟੋ ਵਾਇਰਲ ਕੀਤੀਆਂ ਹਨ। ਦੱਸਿਆ ਜਾ ਰਿਹਾ ਜੇਲ੍ਹ ਦੇ ਉੱਚ ਅਧਿਕਾਰੀਆਂ ਵਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਜੇਲ੍ਹ ਪ੍ਰਸ਼ਾਸਨ ਨੂੰ ਤਲਾਸ਼ੀ ਦੌਰਾਨ ਜੇਲ੍ਹ 'ਚੋ 4 ਮੋਬਾਈਲ ਤੇ ਇੱਕ ਕੈਦੀ ਕੋਲ ਤੰਬਾਕੂ ਬਰਾਮਦ ਹੋਇਆ ਹੈ ।
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਮਿਲਿਆ ਸ਼ਿਕਾਇਤਾਂ ਦੇ ਆਧਾਰ 'ਤੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਤੇ ਜਸਵੀਰ ਸਿੰਘ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਭੇਜੇ ਪੱਤਰ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੇਲ੍ਹ ਵਿੱਚ ਬੰਦ ਕੈਦੀ ਅਜੇ ਜੀਤਰਾਮ , ਲਖਨ ਨੇ ਜੇਲ੍ਹ 'ਚੋ ਫੋਟੋਆਂ ਤੇ ਵੀਡੀਓ ਵਾਇਰਲ ਕੀਤੀਆਂ ਹਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।