by vikramsehajpal
ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਟਵੀਟ ਕਰਕੇ ਨਿਸ਼ਾਨਾ ਸਾਧਿਆ ਗਿਆ ਹੈ। ਸੁਨੀਲ ਜਾਖੜ ਨੇ ਟਵੀਟ 'ਚ ਕਿਹਾ ਹੈ ਕਿ ਇਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਅਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੌਰੇ 'ਤੇ ਹਨ।
ਸੁਨੀਲ ਜਾਖੜ ਨੇ ਤੰਜ ਕੱਸਦਿਆਂ ਕਿਹਾ ਕਿ ਘੱਟੋ-ਘੱਟ ਇਨ੍ਹਾਂ ਦੋਹਾਂ 'ਚੋਂ ਇੱਕ ਨੇ ਆਪਣਾ ਸਮਾਂ ਸਹੀ ਪਾਇਆ ਹੈ।
ਵੀਰਵਾਰ ਨੂੰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪੁੱਜੇ ਹੋਏ ਹਨ ਅਤੇ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਗਰੂਰ ਪੁੱਜੇ ਹੋਏ ਹਨ।
ਮੰਨਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ।