by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦੀ ਸ਼ੁਰੂ ਹੋਵੇਗੀ। CM ਮਾਨ ਨੇ ਮੰਡੀ ਬੋਰਡ ਦੇ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਹੀ ਉਨ੍ਹਾਂ ਨੇ ਕਿਹਾ ਕਿ ਫਸਲ ਦਾ ਇਕ ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਟਵੀਟ ਕਰਦੇ ਕਿਹਾ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦੀ ਸ਼ੁਰੂ ਕੀਤੀ ਜਾਵੇਗੀ । ਇਸ ਨੂੰ ਲੈ ਕੇ ਅੱਜ ਮੈ ਮੰਡੀ ਬੋਰਡ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਖਰੀਦ ਦੀਆਂ ਤਿਆਰੀਆਂ ਸ਼ੁਰੂ ਹੋ ਗਿਆ ਹਨ। ਇਕ ਵਾਰ ਫਿਰ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ ।