by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਦਿਨੋਂ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆ ਹਨ। ਹੁਣ ਅੰਮ੍ਰਿਤਸਰ ਦੀ ਸੈਂਟਰਲ ਬੈਂਕ ਵਿੱਚੋਂ ਲੁਟੇਰੇ 5 ਲੱਖ 72 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ 4 ਹਥਿਆਰਬੰਦ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਟੋਪੀ ਤੇ ਮਾਸਕ ਵਿੱਚ ਆਉਂਦਾ ਹੈ ਫਿਰ 4 ਬੰਦੇ ਆਉਂਦੇ ਹਨ। ਫਿਰ ਇਹ ਲੁਟੇਰੇ ਗੰਨ ਪੁਆਇੰਟ ਉੱਤੇ 5 ਲੱਖ 72 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਜਿਹੜੇ ਮੋਬਾਇਲ ਪਹਿਲਾ ਲੋਕਾਂ ਤੋਂ ਲਏ ਸਨ ਉਹ ਮੋਬਾਈਲ ਵਾਪਸ ਕਰ ਜਾਂਦੇ ਹਨ। ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦਾ ਕਹਿਣਾ ਹੈ ਕਿ ਸੈਂਟਰਲ ਬੈਂਕ ਵਿੱਚ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।