by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਤਾਜਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਘਰ 'ਚ ਗੈਸ ਸਿਲੰਡਰ ਫੱਟਣ ਨਾਲ ਜ਼ੋਰਦਾਰ ਧਮਾਕਾ ਹੋਇਆ ਹੈ। ਇਹ ਧਮਾਕਾ ਇਨ੍ਹਾਂ ਭਿਆਨਕ ਸੀ ਕਿ ਘਰ ਦੀ ਛੱਤ ਤੱਕ ਉੱਡ ਗਈ। ਧਮਾਕੇ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਇਸ ਧਮਾਕੇ ਦੌਰਾਨ 2 ਕੁੜੀਆਂ ਬੁਰੀ ਤਰਾਂ ਝੁਲਸ ਗਿਆ । ਜਿਨ੍ਹਾਂ ਨੂੰ ਇਲਾਜ਼ ਦੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਰ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਜਦੋ ਉਹ ਰੋਟੀ ਖਾ ਰਹੇ ਸੀ ਤਾਂ ਅਚਾਨਕ ਸਿਲੰਡਰ ਲੀਕ ਕਰ ਗਿਆ। ਜਿਸ ਕਰਕੇ ਇਹ ਦਰਦਨਾਕ ਹਾਦਸਾ ਵਾਪਰ ਗਿਆ ।