by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੁਰੂਆਤੀ ਕਾਰੋਬਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ 'ਚ ਵੀ ਭਾਰੀ ਵਾਧਾ ਦੇਖਣ ਨੂੰ ਮਿਲਿਆ ਹੈ। MCX 'ਤੇ ਸ਼ੁਰੂਆਤੀ ਵਪਾਰ 'ਚ,2022 ਨੂੰ ਡਿਲੀਵਰੀ ਲਈ ਚਾਂਦੀ 2.48 ਫੀਸਦੀ ਜਾਂ 1717 ਰੁਪਏ ਵਧ ਕੇ 70,877 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰਦੀ ਨਜ਼ਰ ਆਈ। MCX 'ਤੇ,ਡਿਲੀਵਰੀ ਲਈ ਸੋਨਾ 1.99 ਫੀਸਦੀ ਜਾਂ 1044 ਰੁਪਏ ਦੇ ਉਛਾਲ ਨਾਲ 53,603 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।ਵਿਸ਼ਵ ਪੱਧਰ 'ਤੇ ਸੋਨੇ ਅਤੇ ਚਾਂਦੀ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ।