by jaskamal
ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਨੇ 'ਆਪ' 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਜਿਸ ਦਿੱਲੀ ਮਾਡਲ ਤੋਂ ਪੰਜਾਬ ਨੂੰ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਸੀ, ਉਸ ਦੇ ਉਲਟ ਰਾਜ ਨੂੰ ਗਰਮੀ ਦੇ ਮੌਸਮ ਦੀ ਸ਼ੁਰੂਆਤ ਵਿਚ 18 ਘੰਟੇ ਬਿਜਲੀ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਜੇਕਰ 'ਆਪ' ਨੇ ਇਹ ਬਦਲਾਅ ਕਰਨ ਦਾ ਵਾਅਦਾ ਕੀਤਾ ਸੀ ਤਾਂ ਇਸ ਨਾਲ ਰਾਜ ਦੀ ਖੇਤੀਬਾੜੀ ਅਤੇ ਉਦਯੋਗਿਕ ਮਾਲੀ ਸਥਿਤੀ ਦਾ ਵਿਨਾਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬ੍ਰੇਕ ਡਾਊਨ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਆਤਮਨਿਰਭਰ ਬਣਾਉਣ ਲਈ ਕੋਈ ਵਿਜ਼ਨ ਦਸਤਾਵੇਜ਼ ਨਹੀਂ ਹੈ।