
ਪੱਤਰ ਪ੍ਰੇਰਕ : ਵਿਦੇਸ਼ 'ਚ ਬੈਠੇ ਗੈਂਗਸਟਰ ਦੇ ਕਰੀਬੀ ਸ਼ੂਟਰ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵਿਦੇਸ਼ 'ਚ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਦੇ ਕਰੀਬੀ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਸ਼ੂਟਰ ਲਵਪ੍ਰੀਤ ਸਿੰਘ ਨੂੰ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਸਾਥੀ ਹਰਮਨਪ੍ਰੀਤ ਸਿੰਘ ਮੌਕਾ ਪਾ ਕੇ ਫਰਾਰ ਹੋ ਗਿਆ। ਉਕਤ ਸ਼ੂਟਰ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਹੈ।
ਸ਼ੂਟਰ ਲਵਪ੍ਰੀਤ ਸਿੰਘ ਕੋਲੋਂ 32 ਬੋਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਦੋ ਮਸ਼ਹੂਰ ਗਾਇਕ ਉਨ੍ਹਾਂ ਦੇ ਨਿਸ਼ਾਨੇ 'ਤੇ ਸਨ। ਜੇਲ੍ਹ ਵਿੱਚ ਬੈਠੇ ਇੱਕ ਵੱਡੇ ਗੈਂਗਸਟਰ ਨੂੰ ਮਾਰਨ ਦੀ ਵੀ ਯੋਜਨਾ ਸੀ।