by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪਾਰਟੀ ਦੇ ਰਾਸ਼ਟਰੀ ਬੁਲਾਰੇ ਸੰਜੇ ਨਿਰੂਪਮ ਨੇ ਸ਼ਿਮਲਾ 'ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਦੀ ਆਰਥਿਕ ਹਾਲਤ ਸ਼੍ਰੀਲੰਕਾ ਵਰਗੀ ਹੈ। ,ਬੇਰੁਜ਼ਗਾਰੀ ਦਾ ਅੰਕੜਾ ਵਧ ਰਿਹਾ ਹੈ ਤੇ ਮੋਦੀ ਸਰਕਾਰ ਕਾਂਗਰਸੀ ਆਗੂਆਂ 'ਤੇ ਝੂਠੇ ਕੇਸ ਦਰਜ ਕਰਨ 'ਚ ਲੱਗੀ ਹੋਈ ਹੈ।
ਸੰਜੇ ਨਿਰੂਪਮ ਨੇ ਕਿਹਾ ਕਿ ਦੇਸ਼ ਦੇ 22 ਕਰੋੜ ਪੜ੍ਹੇ-ਲਿਖੇ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ। ਯੋਗਤਾ ਹੋਣ ਦੇ ਬਾਵਜੂਦ ਬੇਰੁਜ਼ਗਾਰ ਨੌਕਰੀਆਂ ਲਈ ਅਪਲਾਈ ਨਹੀਂ ਕਰ ਰਹੇ। ਸੰਜੇ ਨਿਰੂਪਮ ਨੇ ਕਿਹਾ ਕਿ ਸਰਕਾਰ 'ਤੇ ਕਾਂਗਰਸ ਦੀ ਸਰਗਰਮੀ ਦੇ ਡਰੋਂ ਈਡੀ ਨੂੰ ਨੋਟਿਸ ਭੇਜ ਕੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ।