ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਹਤਕ ਤੋਂ ਇਕ ਮਾਮਲਾ ਸਾਮਣੇ ਆਇਆ ਹੈ ਕਿ ਜਿੱਥੇ ਇਕ ਨੌਜਵਾਨ ਨੇ ਆਪਣੇ ਮਾਂ ਪਿਓ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਤ ਤੇ ਪਿਤਾ 'ਚ ਹੋਟਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਪੁੱਤ ਨੇ ਮਾਪਿਆਂ ਦਾ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਤੇ ਪੁਲਿਸ ਨੂੰ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਜਨਤਾ ਕਲੋਨੀ 'ਚ ਰਹਿਣ ਵਾਲੇ 58 ਸਾਲਾ ਚੰਦਰਭਾਨ ਤੇ ਇਸ ਦੀ ਪਤਨੀ ਨਿਸ਼ਾ ਘਰ ਸੁਤੇ ਹੋਏ ਸੀ। ਉਸ ਤੋਂ ਬਾਅਦ ਪੁੱਤ ਸ਼ਰਾਬ ਦੇ ਨਸ਼ੇ ਵਿੱਚ ਆਇਆ ਤੇ ਉਸ ਨੇ ਮਾਪਿਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਮ੍ਰਿਤਕ ਦੀ ਨੂੰਹ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਨੂੰਹ ਨੇ ਕਿਹਾ ਕਿ ਉਸ ਦੇ ਪਤੀ ਦਾ ਆਪਣੇ ਪਿਤਾ ਨਾਲ ਹੋਟਲ ਤਾਰਾ ਨਾਮਕ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਉਸ ਹਮੇਸ਼ਾ ਹੋਟਲ ਨੂੰ ਆਪਣੇ ਮਨ ਲਗਾਉਣ ਲਈ ਕਹਿੰਦਾ ਸੀ। ਜਿਸ ਕਾਰਨ ਇਨਾ ਦੋਨਾਂ ਦੀ ਲੜਾਈ ਰਹਿੰਦੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।