ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਏ ਦਿਨ ਲੁੱਟ ਖੋਹ ਤੇ ਕਤਲ ਵਰਗੀਆਂ ਵਾਰਦਾਤਾਂ ਹੋ ਰਹੀਆਂ ਹਨ। ਜਿਸ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਕਈ ਸਵਾਲ ਖੜ੍ਹੇ ਹੋ ਗਏ ਹਨ, ਉੱਥੇ ਹੀ ਚੋਰਾਂ ਦੇ ਮਨਾਂ 'ਚ ਪੁਲਿਸ ਦਾ ਡਰ ਦੀਨੋ- ਦਿਨ ਖ਼ਤਮ ਹੁੰਦਾ ਜਾ ਰਿਹਾ ਹੈ। ਅਜਿਹਾ ਇਹ ਮਾਮਲਾ ਜਲੰਧਰ ਦੇ ਗੋਲਡਨ ਐਵੇਨਿਊ ਫੇਜ਼ -2 ਤੋਂ ਸਾਹਮਣੇ ਆਇਆ ਹੈ, ਜਿੱਥੇ ਲੁਟੇਰੇ ਨੇ ਘਰ 'ਚ ਦਾਖ਼ਲ ਹੋ ਕੇ ਪ੍ਰਵਾਸੀ ਪਰਿਵਾਰ ਨਾਲ ਕੁੱਟਮਾਰ ਕੀਤੀ ਤੇ ਫਿਰ ਉਨ੍ਹਾਂ ਦਾ ਗੈਸ ਸਿਲੰਡਰ ਲੁੱਟ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਲੁਟੇਰੇ ਪ੍ਰਵਾਸੀ ਪਰਿਵਾਰ ਨਾਲ ਕੁੱਟਮਾਰ ਕਰਨ ਤੋਂ ਬਾਅਦ ਹਥਿਆਰ ਦੀ ਨੋਕ 'ਤੇ ਸਿਲੰਡਰ ਚੁੱਕ ਕੇ ਲੈ ਗਏ।
ਇਹ ਸਾਰੀ ਘਟਨਾ ਮੌਕੇ 'ਤੇ ਮੌਕੇ CCTV ਕੈਮਰੇ 'ਚ ਕੈਦ ਹੋ ਗਈ ਹੈ । ਜਾਣਕਾਰੀ ਅਨੁਸਾਰ ਪਲਾਟ 'ਚ ਬੱਚੇ ਇਕਲੇ ਹੀ ਸਨ, ਜਦਕਿ ਉਸ ਦੇ ਮਾਤਾ ਪੂਤਾ ਆਪਣੇ ਕੰਮ 'ਤੇ ਗਏ ਹੋਏ ਸਨ। ਇਸ ਦੌਰਾਨ ਇੱਕ ਐਕਟਿਵਾ ਸਵਾਰ ਨੌਜਵਾਨ ਨੇ ਪਲਾਟ ਅੰਦਰ ਖੇਡ ਰਹੇ ਬੱਚਿਆਂ ਨੂੰ ਆਵਾਜ਼ ਮਾਰ ਕੇ ਗੇਟ ਖੁੱਲ੍ਹਣ ਲਈ ਕਿਹਾ । ਇਸ ਤੋਂ ਬਾਅਦ ਲੁਟੇਰੇ ਵਲੋਂ ਬੱਚਿਆਂ ਨਾਲ ਕੁੱਟਮਾਰ ਕੀਤੀ ਗਈ ਤੇ ਹਥਿਆਰ ਦੀ ਨੋਕ 'ਤੇ ਗੈਸ ਸਿਲੰਡਰ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।