ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੌਰ ਤੋਂ ਇਕ ਖਬਰ ਸਾਹਮਣੇ ਆਈ ਹੈ ਜਿਥੇ ਇਕ ਅਧਿਆਪਕ ਵਲੋਂ ਦਲਿਤ ਵਿਦਿਆਰਥੀ ਨਾਲ ਕੁੱਟਮਾਰ ਕੀਤੀ ਗਈ ਹੈ। ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਰਾਜਸਥਾਨ ਵਿੱਚ ਮਾਹੌਲ ਕਾਫੀ ਗਰਮਾ ਗਿਆ ਹੈ। ਮਾਹੌਲ ਨੂੰ ਦੇਖਦੇ ਇੰਟਰਨੈਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਰਾਜਸਥਾਨ ਸਰਕਾਰ ਨੇ ਮ੍ਰਿਤਕ ਬਚੇ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਵਲੋਂ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਮ੍ਰਿਤਕ ਬੱਚੇ ਦੇ ਪਿੰਡ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਮਾਹੌਲ ਖਰਾਬ ਨਾ ਹੋਵੇ CM ਅਸ਼ੋਕ ਗਹਿਲੋਤ ਨੇ ਕਿਹਾ ਕਿ ਦੋਸ਼ੀ ਅਧਿਆਪਕ ਦੇ ਖਿਲਾਫ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੀੜਤ ਪਰਿਵਾਰ ਨੂੰ ਜਲਦ ਹੀ ਇਨਸਾਫ ਦਿੱਤਾ ਜਾਵੇਗਾ। ਦੱਸ ਦਈਏ ਕਿ ਤੀਜੀ ਜਮਾਤ ਵਿੱਚ ਪੜਦੀ ਇੰਦਰਾ ਮੇਘਵਾਲ ਨੂੰ ਅਧਿਆਪਕ ਵਲੋਂ ਕੁੱਟਮਾਰ ਕਰਕੇ ਮੌਤ ਦੇ ਘਟ ਉਤਾਰ ਦਿੱਤਾ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਕ ਨੇ ਬਚੇ ਦੀ ਇਸ ਲਈ ਕੁੱਟਮਾਰ ਕੀਤੀ ਹੈ ਕਿਉਕਿ ਉਸ ਨੇ ਪਾਣੀ ਦਾ ਘੜਾ ਉਸ ਦੇ ਹੱਥਾਂ ਵਿੱਚ ਦੇਖ ਲਿਆ ਸੀ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ।