by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਚ ਬੀਤੀ ਦਿਨੀਂ CT ਪਬਲਿਕ ਸਕੂਲ ਵਿੱਚ ਉਦੋਂ ਹੰਗਾਮਾ ਹੋਇਆ ਜਦੋ ਅਧਿਆਪਕਾਂ ਵਲੋਂ ਬੱਚਿਆਂ ਨੂੰ ਕੜੇ ਉਤਾਰਨ ਲਈ ਕਿਹਾ ਗਿਆ ਸੀ। ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਪ੍ਰਿੰਸੀਪਲ ਤੇ ਅਧਿਆਪਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਲੋਕਾਂ ਦੇ ਰੋਸ ਤੇ ਹੰਗਾਮੇ ਨੂੰ ਦੇਖਦੇ ਸਕੂਲ ਤੋਂ ਬਰਖ਼ਾਸਤ ਵੀ ਕਰ ਦਿੱਤਾ ਗਿਆ ਹੈ।
ਦੱਸ ਦੱਸੀਏ ਜਾ ਰਿਹਾ ਹੈ ਕਿ ਸਿੱਖ ਤਾਲਮੇਲ ਕਮੇਟੀ ਦੇ ਸੀਨੀਅਰ ਮੈਬਰ ਜਦੋ ਆਪਣੀ ਪੋਤਰੀ ਨੂੰ ਛੱਡ ਗਏ ਤਾਂ ਮੈਡਮ ਨੇ ਉਸ ਨੂੰ ਕੜਾ ਉਤਾਰਨ ਲਈ ਕਿਹਾ ਸੀ। ਜਿਸ ਕਾਰਨ ਉਨ੍ਹਾਂ ਦੀ ਭਾਵਨਾ ਨੂੰ ਠੇਸ ਪਹੁੰਚੀ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਕੜਾ ਉਤਾਰਨ ਤੋਂ ਨਾ ਕਰ ਦਿੱਤੀ ਸੀ, ਨੇੜੇ ਖੜੇ ਪ੍ਰਿੰਸੀਪਲ ਨੇ ਫਿਰ ਵੀ ਉਸ ਨੂੰ ਕੜਾ ਉਤਾਰਨ ਲਈ ਕਿਹਾ ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਸਿੱਖ ਤਾਲਮੇਲ ਕਮੇਟੀ ਵਲੋਂ ਪੁਲਿਸ ਨੂੰ ਦਿੱਤੀ ਗਈ ।ਜਿਸ ਤੋਂ ਬਾਅਦ ਪੁਲਿਸ ਵਲੋਂ CT ਪਬਲਿਕ ਸਕੂਲ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।