ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸ਼ਾਹਕੋਟ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਦੀ ਰੇਤਾ ਦੀ ਭਰੀ ਟਰਾਲੀ ਨਾਲ ਟੱਕਰ ਹੋ ਗਈ । ਇਸ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਦੀ ਹਸਪਤਾਲ ਲਿਜਾਂਦੇ ਸਮੇ ਮੌਤ ਹੋ ਗਈ। ਹਾਦਸੇ 'ਚ ਮਰਨ ਵਾਲੇ ਨੌਜਵਾਨ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮ੍ਰਿਤਕ ਨੌਜਵਾਨਾਂ ਦੀ ਪਛਾਣ ਵੀਨੋ ,ਪ੍ਰਭਦੀਪ ਸਿੰਘ ਤੇ ਬਲਜੀਤ ਸਿੰਘ ਦੇ ਰੂਪ 'ਚ ਹੋਈ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ । ਜਾਂਚ ਦੌਰਾਨ ਪਤਾ ਲਗਾ ਮਰਨ ਵਾਲੇ ਤਿੰਨੋ ਨੌਜਵਾਨ ਕੰਮ ਤੋਂ ਘਰ ਜਾ ਰਹੇ ਸਨ। ਇਸ ਦੌਰਾਨ ਢੰਡੋਵਾਲ ਰੋਡ ਕੋਲ ਇਹ ਹਾਦਸਾ ਵਾਪਰ ਗਿਆ। ਫਿਲਹਾਲ ਪੁਲਿਸ ਵੱਲੋ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।
by jaskamal