by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਤਸਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਮਿਠਾਨੀ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋ ਸੂਬੇ ਦੇ ਕਸ਼ਮੋਰ ਦੇ ਸਾਕੀ ਮੋੜ ਇਲਾਕੇ 'ਚ ਇੱਕ ਟਰੱਕ 2 ਯਾਤਰੀਆਂ ਰਿਕਸ਼ਿਆਂ 'ਤੇ ਡਿੱਗ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲਿਸ ਟੀਮ ਤੇ ਬਚਾਅ ਟੀਮਾਂ ਨੇ ਭਾਰੀ ਮਸ਼ੀਨਰੀ ਨਾਲ ਟਰੱਕ ਨੂੰ ਚੁੱਕ ਕੇ ਕੁਚਲੇ ਹੋਏ ਵਾਹਨਾਂ 'ਚੋ ਲਾਸ਼ਾ ਤੇ ਜਖ਼ਮੀਆਂ ਨੂੰ ਬਾਹਰ ਕੱਢਿਆ। ਅਧਿਕਾਰੀਆਂ ਅਨੁਸਾਰ ਮਰਨ ਵਾਲਿਆਂ 'ਚ 3 ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ,ਜਦਕਿ ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਸੜਕ 'ਤੇ ਤੇਜ਼ ਰਫਤਾਰ ਵਾਹਨ ਤੋਂ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਟਰੱਕ ਆਟੋ ਰਿਕਸ਼ਾ ਦੇ ਉੱਪਰ ਜਾ ਡਿੱਗਿਆ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।