by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦੁਆਰਾ ਇਮਲੀ ਸਾਹਿਬ ਵਿੱਚ ਤਿਰੰਗੇ ਲਹਿਰਾਉਣ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ। ਇਸ ਮਾਮਲੇ ਲਗਾਤਾਰ ਭੱਖਦਾ ਨਜ਼ਰ ਆ ਰਹੀਆਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਤੇ ਇੰਤਜਾਰ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਦੋਸ਼ੀਆਂ ਖ਼ਿਲਾਫ਼ ਮਾਮਲਾ ਵੀ ਦਰਜ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੋਸ਼ਲ ਮੀਡਿਆ ਦੇ ਜ਼ਰੀਏ ਮੇਰੀ ਧਿਆਨ ਵਿੱਚ ਹੀ ਗੱਲ ਆਈ ਹੈ ਕਿ ਇਤਿਹਾਸਕ ਗੁਰਦੁਆਰਾ ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ। ਜਿਸ ਦੀ ਮੈ ਨਿਖੇਧੀ ਕਰਦਾ ਹੈ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਿਰਆਦਾ ਅਨੁਸਾਰ ਕੇਵਲ ਖ਼ਾਲਸਾਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਦੀ ਹਾਲ ਕੀਤੀ ਜਾ ਰਹੀ ਹੈ ਤੇ ਉਨ੍ਹਾਂ 'ਤੇ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।