by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਗਰਾਉ ਦੇ ਮੋਤੀ ਬਾਗ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 42 ਸਾਲਾ ਵਿਅਕਤੀ ਦਾ ਉਸ ਦੀ ਪਤਨੀ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਦੱਸਿਆ ਜਾ ਰਿਹਾ ਮ੍ਰਿਤਕ ਵਿਅਕਤੀ ਫਰੂਟ ਦਾ ਕੰਮ ਕਰਦਾ ਸੀ ।ਹੁਣ ਪੁਲਿਸ ਨੇ ਦੋਸ਼ੀ ਪਤਨੀ ਨੂੰ ਉਸ ਦੇ 2 ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਤੇ ਪੁੱਛਗਿੱਛ ਲਈ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਅਧਿਕਾਰੀ ਹਰਿੰਦਰ ਸਿੰਘ ਨੇ ਕਿਹਾ SHO ਹੀਰਾ ਸਿੰਘ ਤੇ ਉਸ ਦੀ ਟੀਮ ਨੇ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ । ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਪਤਨੀ ਨੇ ਆਪਣੇ ਮ੍ਰਿਤਕ ਪਤੀ ਦੇ ਭਤੀਜੇ ਤੇ ਉਸ ਦੇ ਦੋਸਤ ਨਾਲ ਮਿਲਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ ।ਮਾਰਨ ਤੋਂ ਪਹਿਲਾਂ ਦੋਸ਼ੀਆਂ ਨੇ ਵਿਅਕਤੀ ਨਾਲ ਬੈਠ ਕੇ ਸ਼ਰਾਬ ਪੀਤੀ, ਫਿਰ ਉਸ ਦਾ ਗਲਾ ਘੋਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।