by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਬਰੀ ਵਾਸੀ ਬਲਵਿੰਦਰ ਸਿੰਘ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਦੀ ਜਾਂਚ 'ਚ ਸਾਹਮਣੇ ਆਇਆ ਕਿ ਬਲਵਿੰਦਰ ਸਿੰਘ ਦਾ ਕਤਲ ਉਸਦੀ ਘਰਵਾਲੀ ਨੇ ਆਪਣੇ ਆਸ਼ਕ ਨਾਲ ਮਿਲ ਕੇ ਕੀਤਾ ਹੈ। ਦੱਸਿਆ ਜਾ ਰਿਹਾ ਵਿਆਹ ਤੋਂ ਪਹਿਲਾਂ ਹੀ ਰਜਨੀ ਦੇ ਪਿੰਡ ਦਮਨਹੇੜੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਪੁਲਿਸ ਅਧਿਕਾਰੀ ਰਘਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਰਜਨੀ ਤੇ ਉਸ ਦੇ ਆਸ਼ਕ ਗੁਰਵਿੰਦਰ ਸਿੰਘ ਨਾਲ ਕਤਲ ਦੀ ਵਾਰਦਾਤ 'ਚ 3 ਹੋਰ ਲੋਕ ਵੀ ਸ਼ਾਮਲ ਸੀ, ਜਿਨ੍ਹਾਂ ਨੂੰ ਪੁਲਿਸ ਨੇ ਹੁਣ ਕਾਬੂ ਕਰ ਲਿਆ ਹੈ । ਦੋਸ਼ੀਆਂ ਦੀ ਪਛਾਣ ਹਰਬੰਸ ਸਿੰਘ , ਜਸਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਵੀ ਸ਼ਾਮਲ ਹਨ। ਜਾਂਚ 'ਚ ਸਾਹਮਣੇ ਆਇਆ ਕਿ ਰਜਨੀ ਦਾ ਵਿਆਹ ਸਾਲ 2018 'ਚ ਬਲਵਿੰਦਰ ਸਿੰਘ ਨਾਲ ਹੋਇਆ ਸੀ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।