ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇਕ ਮਾਮਲਾ ਸਾਹਮਣਾ ਆਈ ਹੈ, ਜਿਥੇ ਇਕ ਔਰਤ ਨੇ DSP 'ਤੇ ਗੰਭੀਰ ਦੋਸ਼ ਲਗਾਏ ਹਨ। ਦੱਸ ਦਈਏ ਕਿ ਇਕ DSP 'ਤੇ ਉਸ ਦੇ ਘਰ ਵਿੱਚ ਰਹਿੰਦੇ ਕਿਰਾਏਦਾਰ ਪਰਿਵਾਰ ਸਮੇਤ ਇਕ ਔਰਤ ਨੇ DSP 'ਤੇ ਜਬਰ ਜਨਾਹ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਜਦੋ ਸਾਰਾ ਪਰਿਵਾਰ ਸ਼ਿਕਾਇਤ ਦਰਜ ਕਰਵਾਉਣ ਲੱਗੇ ਤਾਂ DSP ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤਾ ਹਨ।
ਔਰਤ ਤੇ ਉਸ ਦਾ ਪਤੀ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਪਹਿਲਾ ਚੁੱਪ ਸੀ ਪਰ ਜਦੋ ਬੱਚੇ ਬਾਹਰ ਚਲੇ ਤਾਂ ਔਰਤ ਨੇ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਤੇ ਇਨਸਾਫ ਦੀ ਗੁਹਾਰ ਲਗਾਈ ਹੈ। ਔਰਤ ਨੇ ਕਿਹਾ ਕਿ ਸ਼ਿਕਾਇਤ ਤੋਂ ਬਾਅਦ ਵੀ DSP ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਔਰਤ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਦੋਸ਼ੀ DSP ਉਸ ਦੇ ਗੰਨਮੈਨ ਤੇ ਧਮਕੀਆਂ ਦੇਣ ਵਾਲਿਆਂ 'ਤੇ ਮਾਮਲਾ ਦਰਜ ਕਰਨ ਲਈ ਅਪੀਲ ਕੀਤੀ ਹੈ। ਜਸਟਿਸ ਰਾਜਮੋਹਨ ਨੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਤੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਪੁਲਿਸ ਨੂੰ ਇਸ ਮਾਮਲੇ ਸਬੰਧੀ ਰਿਪੋਟ ਪੇਸ਼ ਕਰਨ ਦੇ ਹੁਕਮ ਵੀ ਜਾਰੀ ਕੀਤੀ ਗਏ ਹਨ।