by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਵਿਧਾਇਕ ਬਲਜਿੰਦਰ ਕੌਰ ਦੇ ਪਤੀ ਸੁਖਰਾਜ ਸਿੰਘ ਵਲੋਂ ਕੁੱਟਮਾਰ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ 2 ਮਹੀਨੇ ਪੁਰਾਣੀ ਹੈ ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਪਾਰਟੀ 'ਚ ਹੜਕੰਪ ਮੱਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਮਹਿਲਾ ਕਮਿਸ਼ਨ ਕਰਵਾਈ ਕਰੇਗੀ। ਦੱਸ ਦਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਘਰੇਲੂ ਹਿੰਸਾ ਮਾਮਲੇ 'ਚ ਨੋਟਿਸ ਲੈ ਸਕਦਾ ਹੈ। ਇਸ ਮਾਮਲੇ ਵਿੱਚ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਆਪ ਵਿਧਾਇਕ ਦੀ ਵੀਡੀਓ ਦੇਖੀ ਹੈ ਤੇ ਉਹ ਇਸ ਘਟਨਾ ਨੂੰ ਲੈ ਕੇ ਨੋਟਿਸ ਵੀ ਜਾਰੀ ਕਰਨ ਗਏ। ਕੌਰ ਆਮ ਆਦਮੀ ਪਾਰਟੀ ਦੀ ਕੌਮੀ ਕਾਰਕਾਰਨੀ ਦੀ ਮੈਬਰ ਤੇ ਪੰਜਾਬ ਵਿੱਚ ਅਪ੍ਰਤੀ ਦੇ ਮਹਿਲਾ ਵਾਂਗ ਦੀ ਪਪ੍ਰਧਾਨ ਵੀ ਹਨ। ਜਿਨ੍ਹਾਂ ਨੇ ਪੰਜਾਬ ਚੋਣਾਂ ਵਿੱਚ 19,293 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਸੀ।