by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਡਾਲਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ PRTC ਦੀ ਸਰਕਾਰੀ ਬੱਸ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਨਡਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ ਨੇ ਦੱਸਿਆ ਕਿ ਨੌਜਵਾਨ ਜਗਦੇਵ ਸਿੰਘ ਵਾਸੀ ਇਬਰਾਹੀਂਮਵਾਲ ਆਪਣੇ ਮੋਟਰਸਾਈਕਲ ਤੇ ਅੱਡਾ ਇਬਰਾਹੀਂਮਵਾਲ ਆ ਰਹੀ ਸੀ । ਜਦੋ ਉਹ ਆਪਣੇ ਘਰ ਜਾਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਸੁਭਾਨਪੁਰ ਨੂੰ ਜਾ ਰਹੀ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਫੈਟ ਮਾਰ ਦਿੱਤੀ। ਜਿਸ ਨਾਲ ਉਹ ਸੜਕ ਤੇ ਡਿੱਗ ਗਿਆ ਲੋਕਾਂ ਵਲੋਂ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ। ਜਿਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਫਿਲਹਾਲ ਪੁਲਿਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਦਿੱਤਾ ਹੈ ।