by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਪੀੜਤ ਕੁੜੀ ਦੀ ਸ਼ਿਕਾਇਤ ’ਤੇ ਰਾਏਕੋਟ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤਾ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਮੁਲਜ਼ਮ ਨਾਲ 2010 ਵਿਚ ਉਸ ਦੀ ਜਾਣ-ਪਛਾਣ ਹੋਈ ਸੀ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ 'ਤੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ।
ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮ ਵਿਆਹ ਨਹੀਂ ਕਰ ਰਿਹਾ ਸੀ ਤਾਂ ਉਹ ਉਸ ਨੂੰ ਵਿਆਹ ਕਰਨ ਲਈ ਕਹਿਣ ਲੱਗੀ। ਇਸ ’ਤੇ ਮੁਲਜ਼ਮ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਹਾਲੇ ਫ਼ਰਾਰ ਹੈ, ਉਸ ਦੀ ਭਾਲ ਕੀਤੀ ਜਾ ਰਹੀ ਹੈ।