by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਈਆ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਸੀਨੀਅਰ ਆਗੂ ਜੈਮਲ ਸਿੰਘ ਦੇ ਭਤੀਜੇ ਦਵਿੰਦਰ ਸਿੰਘ ਦੇ ਨੌਜਵਾਨ ਪੁੱਤ ਅਰਸ਼ਦੀਪ ਸਿੰਘ ਦੀ ਦਿਲ ਦਾ ਦੋਰਾ ਪੈਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਕਿ ਅਰਸ਼ਦੀਪ ਕੁਝ ਸਮੇ ਪਹਿਲਾਂ ਹੀ ਕੈਨੇਡਾ ਗਿਆ ਸੀ ਤੇ ਉਹ ਉੱਥੇ ਟਰਾਲੇ ਤੇ ਡਰਾਈਵਰੀ ਕਰਦਾ ਸੀ। ਅਰਸ਼ਦੀਪ ਕੁਝ ਦਿਨ ਲਈ ਆਪਣੇ ਦੋਸਤ ਦੇ ਵਿਆਹ 'ਚ ਸ਼ਾਮਲ ਹੋਣ ਲਈ ਆਇਆ ਸੀ। ਅਰਸ਼ਦੀਪ ਦੀ ਮੌਤ ਤੇ ਹਲਕਾ ਵਿਧਾਇਕ ਦਲਬੀਰ ਸਿੰਘ ਸਮੇਤ ਹੋਰ ਵੀ ਵਿਧਾਇਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।