ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਨੌਜਵਾਨ ਵੱਲੋਂ ਵਿਆਹ ਲਈ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਤੋਂ ਦੁਖ਼ੀ ਹੋਈ 10ਵੀਂ ਜਮਾਤ ਦੀ ਵਿਦਿਆਰਥਣ ਖ਼ੁਦਕੁਸ਼ੀ ਕਰਨ ਲਈ ਘਰ ਛੱਡ ਕੇ ਚਲੀ ਗਈ। ਵਿਦਿਆਰਥਣ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਤਾਂ ਪੁਲਿਸ ਨੇ ਬਿਆਨ 'ਤੇ ਢਾਬੇ 'ਤੇ ਕੰਮ ਕਰਨ ਵਾਲੇ ਵਿਪਨ ਕੁਮਾਰ ਨਾਂ ਦੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਵਿਦਿਆਰਥਣ ਦੀ ਮਾਂ ਨੇ ਕਿਹਾ ਉਸ ਨੇ ਮੈਨੂੰ ਕਈ ਵਾਰ ਦੱਸਿਆ ਕਿ ਜਦੋਂ ਉਹ ਸਕੂਲ ਜਾਂਦੀ ਹੈ ਤਾਂ ਉਕਤ ਦੋਸ਼ੀ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ ਅਤੇ ਉਸ 'ਤੇ ਵਿਆਹ ਕਰਾਉਣ ਦਾ ਦਬਾਅ ਪਾ ਰਿਹਾ ਹੈ ਅਤੇ ਉਸ ਨੂੰ ਗਲਤ ਇਸ਼ਾਰੇ ਵੀ ਕਰਦਾ ਹੈ। ਇਸ ਨੂੰ ਲੈ ਕੇ ਉਹ ਸਕੂਲ ਜਾਣ ਤੋਂ ਮਨ੍ਹਾਂ ਕਰਦੀ ਸੀ ਅਤੇ ਮਾਨਸਿਕ ਤੌਰ 'ਤੇ ਵੀ ਪਰੇਸ਼ਾਨ ਰਹਿੰਦੀ ਸੀ।
ਇਸ ਦੌਰਾਨ ਘਰੋਂ ਉਸ ਦੇ ਹੱਥ ਦਾ ਲਿਖਿਆ ਹੋਇਆ ਖ਼ੁਦਕੁਸ਼ੀ ਨੋਟ ਬਰਾਮਦ ਹੋਇਆ। ਮਾਂ ਨੇ ਕਿਹਾ ਕਿ ਜੇਕਰ ਉਸ ਦੀ ਧੀ ਕੋਈ ਗਲਤ ਕਦਮ ਚੁੱਕਦੀ ਹੈ ਜਾਂ ਖ਼ੁਦਕੁਸ਼ੀ ਕਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਉਕਤ ਦੋਸ਼ੀ ਦੀ ਹੋਵੇਗੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਕੁੜੀ ਦੀ ਭਾਲ ਕੀਤੀ ਜਾ ਰਹੀ ਹੈ।