by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਮਜ਼ਦੂਰੀ ਨਾਲ ਮਿਲਣ 'ਤੇ ਉਸ ਦੇ ਘਰ ਦੇ ਬਾਹਰ ਖੜੀ ਮਰਸਡੀਜ਼ ਕਾਰ ਨੂੰ ਅੱਗ ਲੱਗਾ ਦਿੱਤੀ। ਇਹ ਸਾਰੀ ਘਟਨਾ ਦੀ ਵੀਡੀਓ CCTV ਵਿੱਚ ਕੈਦ ਹੋ ਗਈ। ਇਹ ਮਾਮਲੇ ਦੀ ਵੀਡੀਓ ਸੋਸ਼ਲ ਮੀਡਿਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਆਪਣੀ ਬਾਈਕ ਤੋਂ ਉਤਰਦਾ ਹੈ। ਜਿਸ ਤੋਂ ਬਾਅਦ ਉਹ ਘੇ ਦੇ ਬਾਹਰ ਖੜੀ ਕਾਰ ਨੂੰ ਅੱਗ ਲੱਗਾ ਦਿੰਦਾ ਹੈ। ਜਿਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਇਸ CCTV ਦੇ ਆਧਾਰ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ 'ਚ ਪਤਾ ਲੱਗਾ ਕਿ ਮਰਸਡੀਜ਼ ਦੇ ਮਾਲਕ ਨੇ ਆਪਣੇ ਘਰ ਦਾ ਕੰਮ ਕਰਵਾਇਆ ਸੀ ਪਰ ਉਸ ਨੇ ਪੈਸੇ ਨਹੀਂ ਦਿੱਤੇ ਸੀ। ਇਸ ਤੋਂ ਨਾਰਾਜ਼ ਨੌਜਵਾਨ ਨੇ ਮਰਸਡੀਜ਼ ਕਾਰ ਨੂੰ ਅੱਗ ਲੱਗਾ ਦਿੱਤੀ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ।ਹੈ