by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) :ਜੰਡਿਆਲਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਮੋਟਰਸਾਈਕਲ ਤੇ ਸਵਾਰ ਨੌਜਵਾਨ ਵਲੋਂ ਸਕੂਲੀ ਬੱਸ 'ਤੇ ਗੋਲੀਆਂ ਚਲਾਇਆ ਗਿਆ ਹਨ। ਦੱਸਿਆ ਜਾ ਰਿਹਾ ਹੈ ਕਿ ਸਕੂਲੀ ਬੱਸ 'ਚ ਬੱਚੇ ਸਵਾਰ ਸੀ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਬੱਸ ਚਾਲਕਾਂ ਤੇ ਲੋਕਾਂ ਨੇ ਮਿਲ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ। ਮੋਟਰਸਾਈਕਲ ਸਵਾਰ ਵਲੋਂ ਇਹ ਗੋਲੀਬਾਰੀ ਸਿਰਫ ਬੱਸ ਸਾਈਡ ਨਾ ਕਰਨ ਤੇ ਚਲਾਇਆ ਗਿਆ ਹਨ। ਲੋਕਾਂ ਨੇ ਦੋਸ਼ੀ ਨੂੰ ਫੜ ਕੇ ਦਰੱਖਤ ਨਾਲ ਬਨ ਦਿੱਤਾ। ਪੁਲਿਸ ਨੇ ਮੌਕੇ ਤੇ ਆ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਨੌਜਵਾਨ ਨਸ਼ੇੜੀ ਕਿਸਮ ਦਾ ਹੈ। ਫਿਲਹਾਲ ਪੁਲਿਸ ਵਲੋਂ ਇਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।