ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਸੰਨੀ ਦਿਓਲ ਨੇ 2019 'ਚ ਗੁਰਦਾਸਪੁਰ ਲੋਕ ਸਭ ਹਲਕੇ ਦੀ ਚੋਣ ਤੋਂ ਸਿਆਸੀ ਭਵਿੱਖ ਦੀ ਸ਼ੁਰੂਆਤ ਕੀਤੀ ਸੀ। ਲੋਕਾਂ ਨੇ ਉਨ੍ਹਾਂ ਨੂੰ ਇੱਕ ਉਮੀਦ ਨਾਲ 84 ਹਜ਼ਾਰ ਵੋਟਾਂ ਪਾ ਕੇ ਜਿਤਾਇਆ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨਾ ਤਾਂ ਦੂਰ ਸੰਨੀ ਨੇ ਹਲਕੇ 'ਚ ਲੋਕਾਂ ਨੂੰ ਆਪਣੀ ਸ਼ਕਲ ਤੱਕ ਨਹੀ ਦਿਖਾਈ। 4 ਸਾਲਾਂ ਤੋਂ ਹਲਕੇ ਵਿੱਚ ਆਏ ਤੱਕ ਨਹੀ ਤੇ ਲੋਕ ਸਭਾ ਦੇ ਸ਼ੈਸ਼ਨ 'ਚ ਵੀ ਨਹੀ ਦਿਖਾਈ ਦਿੱਤੇ। ਸੰਨੀ ਦਿਓਲ ਦੇ ਅਜਿਹੇ ਰਵਈਏ ਕਾਰਨ ਲੋਕਾਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਇਸ ਤੋਂ ਪਹਿਲਾਂ ਲੋਕਾਂ ਨੇ ਸੰਨੀ ਦਿਓਲ ਦੇ ਲਾਪਤਾ ਦੇ ਪੋਸਟਰ ਵੀ ਲਗਾਏ ਸੀ। ਹੁਣ ਗੁਰਦਾਸਪੁਰ ਦੇ ਇੱਕ ਨੌਜਵਾਨ ਅਮਰਜੋਤ ਸਿੰਘ ਨੇ ਸੰਨੀ ਦਿਓਲ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ । ਨੌਜਵਾਨ ਨੇ ਚਿੱਠੀ 'ਚ MP ਸੰਨੀ ਦਿਓਲ ਕੋਲੋਂ ਉਨ੍ਹਾਂ ਦੇ ਸਰਕਾਰੀ ਨਿਵਾਸ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਵਾਪਸ ਲੈਣ ਦੀ ਮੰਗ ਕੀਤੀ ਹੈ। ਨੌਜਵਾਨ ਨੇ ਪੱਤਰ 'ਚ ਲਿਖਿਆ ਕਿ ਸੰਨੀ ਦਿਓਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ 'ਚ ਅਸਫ਼ਲ ਰਹੇ ਹਨ ।