ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ) : ਪਿਛਲੇ ਦੋ ਹਫ਼ਤਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਕਾਨੂੰਨ ਖ਼ਿਲਾਫ਼ ਅੰਦੋਲਨ ਚੱਲ ਰਿਹਾ ਹੈ। ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਰਾਜਨੀਤਿਕ ਪਾਰਟੀਆਂ ਨੇ ਸਮਰਥਨ ਦਿੱਤਾ। ਓਥੇ ਹੀ ਕਿਸਾਨ ਆਗੂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ।
ਕਈ ਘੰਟੇ ਇਹ ਮੀਟਿੰਗ ਚੱਲੀ , ਇਸ ਬੈਠਕ ਵਿਚ ਕਿਸਾਨਾਂ ਦੀ ਮੰਗ 'ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਇਹ ਮੀਟਿੰਗ ਬੇਸਿੱਟਾ ਰਹੀ, ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਵੇਗਾ। ਇਸ ਦੌਰਾਨ 24 ਰਾਜਨੀਤਿਕ ਪਾਰਟੀਆਂ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਵਾਲਾ ਹੈ।
ਇਹ ਰਾਜਨੀਤਿਕ ਪਾਰਟੀਆਂ ਰਾਸ਼ਟਰਪਤੀ ਤੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਨਗੀਆਂ। ਓਥੇ ਹੀ ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਕਿਹਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦਬਾਅ ਬਣਾਉਣਾ ਚਾਹੀਦਾ ਹੈ ਨਾ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ