by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਣ ਕੁਲਦੀਪ ਸਿੰਘ ਧਾਲੀਵਾਲ ਤੋਂ ਉਨ੍ਹਾਂ ਦਾ ਸਭ ਤੋਂ ਵੱਡਾ ਵਿਭਾਗ ਖੇਤੀਬਾੜੀ ਤੇ ਪੇਂਡੂ ਵਿਕਾਸ ਤੇ ਪੰਚਾਇਤ ਨੂੰ ਵਾਪਸ ਲੈ ਲਿਆ ਗਿਆ । ਜਿਸ 'ਚੋ ਖੇਤੀਬਾੜੀ ਵਿਭਾਗ ਨਵ ਨਿਯੁਕਤ ਮੰਤਰੀ ਗੁਰਮੀਤ ਸਿੰਘ ਨੂੰ ਦੇ ਦਿੱਤਾ ਗਿਆ , ਜਦਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਲਾਲਜੀਤ ਭੁੱਲਰ ਨੂੰ ਦਿੱਤਾ ਗਿਆ ਹੈ।
ਦੱਸ ਦਈਏ ਕਿ ਅੱਜ ਨਵੇਂ ਨਿਯੁਕਤ ਕੀਤੇ ਦੂਜੇ ਮੰਤਰੀ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਦਾ ਵਿਭਾਗ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਪੰਜਾਬ ਕੈਬਨਿਟ ਵਲੋਂ 2 ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ । ਉੱਥੇ ਹੀ ਅੱਜ ਸਵੇਰੇ 11 ਵਜੇ ਗਵਰਨਰ ਬਨਵਾਰੀ ਲਾਲ ਨੇ ਗੁਰਮੀਤ ਸਿੰਘ ਤੇ ਬਲਕਾਰ ਸਿੰਘ ਨੂੰ ਮੰਤਰੀ ਦੇ ਅਹੁਦੇ 'ਤੇ ਸਹੁੰ ਚੁਕਾਈ ।