by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿੱਚ ਮੇਲੇ ਤੋਂ ਪਹਿਲਾ ਵਿਵਾਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਗੁਰਦੁਆਰਾ ਸਾਹਿਬ ਦੀ ਹੱਦਬੰਦੀ ਨੂੰ ਲੈ ਕੇ ਵਿਵਾਦ ਹੋਇਆ ਹੈ। ਇਸ ਦੌਰਾਨ ਮੌਕੇ 'ਤੇ ਭਾਰੀ ਪੁਲਿਸ ਫੋਰਸ ਵੀ ਪਹੁੰਚੀ ਹੈ । ਇਸ ਮੌਕੇ ਤੇ ਹਿੰਦੂ ਸੰਗਠਨਾਂ ਦੇ ਨਾਲ ਨਾਲ ਸਿੱਖ ਜਥੇਬੰਦੀਆਂ ਦੇ ਮੈਬਰ ਵੀ ਪਹੁੰਚੇ ਸੀ । ਫਿਲਹਾਲ ਸਖਤੀ ਕਾਫੀ ਤਣਾਅ ਪੂਰਨ ਬਣੀ ਹੋਈ ਹੈ। ਦੱਸ ਦਈਏ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 9 ਸਤਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ । ਜਿਸ ਦੀ ਤਿਆਰੀਆਂ ਸ਼ੁਰੂ ਹੋ ਗਿਆ ਹੈ। ਮੇਲੇ ਵਿੱਚ ਲੱਖ ਦੀ ਗਿਣਤੀ ਵਿੱਚ ਲੋਕ ਸ਼ਾਮਿਲ ਹੁੰਦੇ ਹਨ।