by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਯੂਨੀਵਰਸਿਟੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਵਿਦਿਆਰਥੀਆਂ ਵਲੋਂ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਹੀ ਸੀ। ਇਸ ਦੌਰਾਨ ਹੀਪੁਲਿਸ ਨੂੰ ਮੁੰਡਿਆਂ ਦੇ ਹੋਸਟਲ ਨੇੜੇ ਗੋਲੀ ਚੱਲਣ ਦੀ ਸੂਚਨਾ ਮਿਲੀ । ਪੁਲਿਸ ਨੇ ਮੌਕੇ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਜਾਂਚ ਦੌਰਾਨ ਪੁਲਿਸ ਨੇ 4 ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨਾਂ ਨੇ ਖਿਡੌਣਾ ਪਿਸਤੌਲ ਅਲ ਪਟਾਕੇ ਚਲਾਹਿਆਂ । ਇਸ ਘਟਨਾ ਨਾਲ ਵਿਦਿਆਰਥੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।