ਤਰਨਤਾਰਨ (ਰਾਘਵ) : ਪੰਜਾਬ ਦੀਆਂ ਜੇਲਾਂ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਖਬਰਾਂ 'ਚ ਰਹਿੰਦੀਆਂ ਹਨ। ਇਸ ਦੌਰਾਨ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚੋਂ 25 ਮੋਬਾਈਲ ਫੋਨ, 25 ਸਿਮ, 11 ਡੌਂਗਲ, 5 ਕੇਬਲ, 9 ਈਅਰ ਪੌਡ, 2 ਚਾਕੂ, ਇੱਕ ਤਾਲਾ, 5 ਚਾਰਜਰ, 6 ਈਅਰ ਫ਼ੋਨ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਅਤੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਚਲਾਏ ਗਏ ਸਰਚ ਅਭਿਆਨ ਦੌਰਾਨ ਵੱਖ-ਵੱਖ ਵਾਰਡਾਂ ਵਿੱਚੋਂ ਉਪਰੋਕਤ ਸਾਮਾਨ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
by nripost