ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਮਪੁਰਾ ਫੂਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਹਥਿਆਰਾਂ ਦੀ ਨੋਕ 'ਤੇ ਡਾਕਾ ਮਾਰਨ ਦੀ ਸਾਜਿਸ਼ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਗਈ,ਪੁਲਿਸ ਟੀਮ ਤੇ ਦੋਸ਼ੀਆਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ 1 ਦੋਸ਼ੀ ਨੂੰ ਕਾਬੂ ਕਰ ਲਿਆ, ਜਦਕਿ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਦੋਸ਼ੀ ਮਹਿਰਾਜ ਰੋਡ 'ਤੇ ਹਥਿਆਰਾਂ ਦੀ ਨੋਕ ਤੇ ਡਾਕਾ ਮਾਰਨ ਦੀ ਘਟਨਾ ਨੂੰ ਅੰਜਾਮ ਦੇਣ ਲਈ ਬੈਠੇ ਹਨ ।ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਦਿੱਤੀ ਤਾਂ ਲੁਕ ਕੇ ਬੈਠੇ ਦੋਸ਼ੀਆਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ਤੋਂ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸ ਦੇ ਸਾਥੀ ਫਰਾਰ ਹੋ ਗਏ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਬਾਕੀ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
by jaskamal