by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਲੋਕਾਂ ਨੂੰ ਕਾਫੀ ਦਿਨਾਂ ਤੋਂ ਗਰਮੀ ਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਅਨੁਸਾਰ 2 ਜੁਲਾਈ ਤੱਕ ਪੰਜਾਬ ਵਿੱਚ ਅੰਮ੍ਰਿਤਸਰ, ਮੋਗਾ, ਮਾਨਸਾ ,ਜਲੰਧਰ ,ਸ੍ਰੀ ਮੁਕਤਸਰ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਤੋਂ ਰੂਪਨਗਰ, ਅਮਲੋਹ ,ਨੰਗਲ ਆਦਿ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ।ਆਉਣ ਵਾਲੇ ਦਿਨਾਂ ਦੌਰਾਨ ਭਾਰੀ ਮੀਂਹ ਦੇ ਆਸਾਰ ਹਨ। ਦੱਸ ਦਈਏ ਕਿ ਬੀਤੀ ਦਿਨੀਂ ਦੇ ਮੁਕਾਬਲੇ ਤਾਪਮਾਨ ਵਿਚ 0.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ ।ਸਭ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਦਾ 37.3 ਡਿਗਰੀ ਸੈਲਸੀਅਸ ਰਿਹਾ ।