by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਉੱਥੇ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਰਸਾਤ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਮਾਨਸਾ ,ਬਠਿੰਡਾ, ਫਰੀਦਕੋਟ ,ਤਲਵੰਡੀ ਸਾਬੋ, ਸ੍ਰੀ ਮੁਕਤਸਰ ਸਾਹਿਬ , ਅੰਮ੍ਰਿਤਸਰ 'ਚ ਭਾਰੀ ਮੀਂਹ ਤੇ ਅਸਮਾਨੀ ਬਿਜਲੀ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ।ਜ਼ਿਕਰਯੋਗ ਹੈ ਕਿ ਸੂਬੇ ਭਰ 'ਚ ਮੌਸਮ ਵਿਭਾਗ ਵਲੋਂ ਬਰਸਾਤ ਤੇ ਹੜ੍ਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਜਾ ਚੁੱਕਾ ਹੈ। ਹੁਣ ਤੱਕ ਸੂਬੇ ਭਰ ਵਿੱਚ ਹੜ੍ਹ ਕਾਰਨ 40 ਲੋਕਾਂ ਦੀ ਮੌਤ ਹੋ ਗਈ ,ਜਦਕਿ ਕਈ ਲੋਕ ਲਾਪਤਾ ਹੋ ਗਏ ਹਨ। ਦੇਰ ਰਾਤ ਹੋਈ ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ ,ਦਸੂਹਾ ਦੇ ਕਈ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਹਨ ਤੇ ਪਾਣੀ ਕਾਰਨ ਲੋਕਾਂ ਦੀਆਂ ਫਸਲਾਂ ਖ਼ਰਾਬ ਹੋ ਚੁੱਕਿਆ ਹਨ।