by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਨੋਟਿਸ ਜਾਰੀ ਕਰਕੇ ਅਲਰਟ ਐਲਾਨ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ 25 ਤੋਂ 27 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ।
ਮਾਨਸੂਨ ਦੀ ਸ਼ੁਰੂਆਤ ਨਾਲ ਹੋਈ ਭਾਰੀ ਬਾਰਿਸ਼ ਤੋਂ ਬਾਅਦ ਪੰਜਾਬ ਦੇ ਕਈ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਅਨੁਸਾਰ ਜਲੰਧਰ, ਨਵਾਂਸ਼ਹਿਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਨੂੰ ਹਾਈ ਅਲਰਟ ਜ਼ੋਨ 'ਚ ਰੱਖਿਆ ਗਿਆ ਹੈ।