by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਗਰਮੀ ਕਾਰਨ ਬੁਰਾ ਹਾਲ ਹੋਇਆ ਪਿਆ ਪਰ ਭਾਰਤੀ ਮੌਸਮ ਵਿਭਾਗ ਅਨੁਸਾਰ 24 ਤੋਂ 26 ਮਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ,ਉਥੇ ਹੀ ਪੱਛਮੀ ਗੜਬੜੀ ਕਾਰਨ ਮੌਸਮ ਆਪਣਾ ਰੂਪ ਬਦਲ ਸਕਦਾ ਹੈ ਤੇ ਆਉਣ ਵਾਲੀ 24 ਤੋਂ 27 ਮਈ ਤੱਕ ਬਾਰਿਸ਼ ਨਾਲ ਤੇਜ ਹਵਾਵਾਂ ਵੀ ਚੱਲ ਸਕਦੀਆਂ ਹਨ।
ਬੀਤੀ ਦਿਨੀਂ ਬਠਿੰਡਾ ਵਿੱਚ ਤਾਪਮਾਨ 44 ਤੱਕ ਦਰਜ਼ ਕੀਤਾ ਗਿਆ, ਉਥੇ ਹੀ ਅੰਮ੍ਰਿਤਸਰ 43 ਤੇ ਫਿਰੋਜ਼ਪੁਰ 45 ,ਜਲੰਧਰ 43 ਡਿਗਰੀ ਸੈਲਸੀਅਸ ਤੱਕ ਦਰਜ਼ ਕੀਤਾ ਗਿਆ। ਹਾਲਾਂਕਿ ਹੁਣ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਇਲਾਕਿਆਂ 'ਚ 23 ਤੋਂ 27 ਮਈ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ ।