by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਫੀਲਡ ਗੰਜ ਦੇ ਪ੍ਰੇਮ ਨਗਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਜੁੱਤੀ ਵਪਾਰੀ ਦੀ ਦੁਕਾਨ 'ਤੇ ਚੋਰਾਂ ਨੇ 6 ਲੱਖ ਰੁਪਏ ਦੀ ਚੋਰੀ ਕੀਤੀ ਹੈ। ਜਦੋ ਇਸ ਬਾਰੇ ਮਾਲਕ ਰਾਜੇਸ਼ ਨੂੰ ਪਤਾ ਲਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ਼ ਕਰਵਾਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਦੁਕਾਨ ਤੇ ਕੰਮ ਕਰਨ ਵਾਲਿਆਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਜੇਸ਼ ਨੇ ਦੱਸਿਆ ਕਿ ਉਸ ਨੇ ਦੁਕਾਨ ਦੇ ਗਲੇ ਵਿੱਚ 6 ਲੱਖ ਰੁਪਏ ਰੱਖੇ ਸੀ, ਜਦੋ ਅਗਲੇ ਦਿਨ ਉਹ ਦੁਕਾਨ 'ਤੇ ਆਇਆ ਤਾਂ ਦੇਖਿਆ ਕਿ ਅੰਦਰ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਉਸ ਦੇ ਪੈਸੇ ਵਾਲਾ ਲੋਕਰ ਵੀ ਟੁੱਟਿਆ ਹੋਇਆ ਸੀ ਤੇ ਪੈਸੇ ਗਾਇਬ ਸਨ। ਜਾਂਚ ਦੌਰਾਨ ਪਤਾ ਲੱਗ ਹੈ ਕਿ ਚੋਰ ਛੱਡ ਰਾਹੀਂ ਅੰਦਰ ਦਾਖ਼ਲ ਹੋਏ ਸੀ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।