by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ 'ਚ ਚੋਰਾਂ ਨੇ ਠਾਕੁਰਦੁਆਰਾ ਮੰਦਰ ਗਲੀ ਉੜਮੁੜ ਵਿਚ ਲੱਕੀ ਗਿਫਟ ਸੈਂਟਰ ਮਨਿਆਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਦੁਕਾਨ ਮਾਲਕਾਂ ਨੇ ਦੱਸਿਆ ਕਿ ਦੁਕਾਨ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁੱਟੇਜ ਵੇਖਣ ਤੋਂ ਬਾਅਦ ਪਤਾ ਲੱਗਿਆ ਕਿ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਦੋ ਨਕਾਬਪੋਸ਼ ਚੋਰ ਸ਼ਟਰ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ। ਚੋਰ ਲਗਭਗ ਡੇਢ ਲੱਖ ਰੁਪਏ ਦੀ ਨਕਦੀ, ਏ.ਟੀ.ਐੱਮ. ਕਾਰਡ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।